ਗੁਰੂ ਹਰਿਗੋਬਿੰਦ ਜੀਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ 19 ਜੂਨ ਸੰਨ 1595 ਨੂੰ ਗੁਰੂ ਕੀ ਵਡਾਲੀ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਇਸ ਖੁਸ਼ੀ ਵਿਚ ਗੁਰੂ ਸਾਹਿਬ ਨੇ ਛੇ ਹਰਟਾਂ ਵਾਲਾ ਖੂਹ ਲਵਾਇਆ। ਹੁਣ ਇਸ ਪਾਵਨ ਅਸਥਾਨ ਦਾ ਨਾਂ ਛੇਹਰਟਾ ਸਾਹਿਬ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਘਰ ਪੁੱਤਰ ਦੀ ਦਾਤ ਆ ਜਾਣ ਕਾਰਨ ਪ੍ਰਿਥੀ ਚੰਦ ਨੂੰ ਬਹੁਤ ਦੁੱਖ 

.
Picture
ਹੋਇਆ। ਉਸ ਨੇ ਸਾਹਿਬਜ਼ਾਦੇ ਨੂੰ ਖ਼ਤਮ ਕਰਨ ਲਈ ਫੱਤੋ ਦਾਈ ਰਾਹੀਂ ਜ਼ਹਿਰ ਦੇਣ ਦੀ ਕੋਸ਼ਿਸ਼ ਕੀਤੀ; ਫਿਰ ਸੱਪ ਲੜਾਉਣ ਦਾ ਛੜਯੰਤਰ ਵੀ ਰਚਿਆ ਪਰ ਸਫ਼ਲ ਨਾ ਹੋ ਸਕਿਆ। ਫਿਰ ਚੀਚਕ ਨਿਕਲ ਆਈ। ਠੀਕ ਹੋ ਜਾਣ ਬਾਅਦ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸ਼ਬਦ ਉਚਾਰਨ ਕੀਤਾ:
-ਸਦਾ ਸਦਾ ਹਰਿ ਜਾਪੇ॥ ਪ੍ਰਭ ਬਾਲਕ ਰਾਖੇ ਆਪੇ॥ (ਪੰਨਾ 627)

-ਸੀਤਲਾ ਤੇ ਰਖਿਆ ਬਿਹਾਰੀ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ॥

(ਪੰਨਾ 200)

ਸਾਹਿਬਜ਼ਾਦਾ ਜੀ ਚਾਰ ਸਾਲ ਦੇ ਹੋਏ ਤਾਂ ਪ੍ਰਿਥੀ ਚੰਦ ਨੇ ਮੁੜ ਰਸੋਈਏ ਰਾਹੀਂ ਦਹੀਂ ਵਿਚ ਜ਼ਹਿਰ ਦੇਣ ਦੀ ਕੋਸ਼ਿਸ਼ ਕੀਤੀ। ਸਾਹਿਬਜ਼ਾਦੇ ਨੇ ਤਾਂ ਦਹੀਂ ਨਾ ਖਾਧਾ ਪਰ ਰਸੋਈਆ ਪੇਟ ਵਿਚ ਸੂਲ ਉਂਠਣ ਤੇ ਮਰ ਗਿਆ:

ਲੇਪੁ ਨ ਲਾਗੋ ਤਿਲ ਕਾ ਮੂਲਿ॥ ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ॥

(ਪੰਨਾ 1137)

(ਗੁਰੂ) ਹਰਿਗੋਬਿੰਦ ਜੀ ਛੇ ਸਾਲ ਦੇ ਹੋਏ ਤਾਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਕਿਹਾ, "ਬਾਬਾ ਜੀ! ਤੁਸੀਂ ਫੱਟੀ ਤੇ ਪੈਂਤੀ ਆਪਣੇ ਹੱਥੀਂ ਲਿਖ ਕੇ ਸਾਹਿਬਜ਼ਾਦੇ ਨੂੰ ਦਿਉ।" ਬਾਬਾ ਜੀ ਨੇ ਪੰਜ ਗੁਰੂ ਸਾਹਿਬਾਨ ਦਾ ਧਿਆਨ ਧਰ ਕੇ ਅਰਦਾਸ ਕਰ ਕੇ ਫੱਟੀ ਤੇ ਪੈਂਤੀ ਲਿਖ ਕੇ ਦਿੱਤੀ। ਇਸ ਤਰ੍ਹਾਂ ਬਾਬਾ ਬੁੱਢਾ ਜੀ ਦੀ ਨਿਗਰਾਨੀ ਹੇਠ ਸਾਹਿਬਜ਼ਾਦੇ ਨੂੰ ਸ਼ਾਸਤਰ ਅਤੇ ਸ਼ਸਤਰ ਵਿਦਿਆ, ਘੋੜ-ਸਵਾਰੀ, ਤੀਰ-ਅੰਦਾਜ਼ੀ, ਨਿਸ਼ਾਨਾਬਾਜ਼ੀ, ਰਾਜਨੀਤੀ, ਰਣਨੀਤੀ ਦੀ ਸਿਖਿਆ ਦਿਵਾਈ ਗਈ।

ਸਾਹਿਬ ਸ੍ਰੀ ਹਰਿਗੋਬਿੰਦ ਜੀ ਬਹੁਤ ਸੁੰਦਰ ਸਜੀਲੇ, ਖ਼ੂਬਸੂਰਤ, ਫੁਰਤੀਲੇ ਤੇ ਦਿਲਕਸ਼ ਸ਼ਖ਼ਸੀਅਤ ਦੇ ਮਾਲਕ ਸਨ। 11 ਕੁ ਸਾਲਾਂ ਦੇ ਸਨ ਜਦੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਹੋ ਜਾਣ ਕਾਰਨ ਗੁਰਿਆਈ ਦਾ ਕਾਰਜ-ਭਾਰ ਆਪ ਜੀ ਦੇ ਮੋਢਿਆਂ ਤੇ ਪੈ ਗਿਆ।

ਗੁਰਿਆਈ ਦੀ ਰਸਮ ਵੇਲੇ ਆਪ ਜੀ ਨੇ ਬਾਬਾ ਬੁਢਾ ਜੀ ਨੂੰ ਕਿਹਾ, "ਬਾਬਾ ਜੀ, ਆਹ ਚੀਜ਼ਾਂ ਸੇਲ੍ਹੀ ਟੋਪੀ ਆਦਿ ਤੋਸ਼ੇਖਾਨੇ ਵਿਚ ਰਖਵਾ ਦਿਉ; ਤੁਸੀਂ ਮੈਨੂੰ ਤਲਵਾਰ ਪਹਿਨਾਉ।" ਬਾਬਾ ਜੀ ਜਾਣਦੇ ਸਨ ਕਿ "ਬਡ ਜੋਧਾ ਬਹੁ ਪਰਉਪਕਾਰੀ" ਸ਼ਸਤਰਾਂ ਨਾਲ ਹੀ ਸੋਂਹਦਾ ਹੈ। ਉਨ੍ਹਾਂ ਨੇ ਸਾਹਿਬਜ਼ਾਦੇ ਨੂੰ ਦੋ ਤਲਵਾਰਾਂ ਮੀਰੀ ਦੀ ਅਤੇ ਪੀਰੀ ਦੀਆਂ ਪਹਿਨਾਈਆਂ। ਸੁੰਦਰ ਤਿੱਲੇਦਾਰ ਜੜਤ ਵਾਲੀ, ਜਰੀ ਬਾਦਲੇ ਵਾਲੀ ਪੀਲੇ ਰੰਗ ਦੀ ਪੌਸ਼ਾਕ ਅਤੇ ਕੇਸਰੀ ਰੰਗ ਦੀ ਬਹੁਤ ਸੁੰਦਰ ਤਿੱਲੇਦਾਰ ਦਸਤਾਰ ਸਜਾਈ। ਕੇਸਰੀ ਬਾਣੇ ਵਿਚ ਸੁਸ਼ੋਭਿਤ ਸਾਹਿਬਜ਼ਾਦੇ ਨੂੰ ਕਲਗੀ ਬਾਬਾ ਜੀ ਨੇ ਸਜਾਈ।

ਹਰਿਮੰਦਰ ਸਾਹਿਬ ਦੇ ਐਨ ਸਾਹਮਣੇ 100 ਗਜ਼ ਦੀ ਦੂਰੀ ਤੇ ਉਂਚਾ ਥੜ੍ਹਾ ਬਣਾਇਆ ਗਿਆ ਜਿਸ ਵਿਚ ਕਿਸੇ ਰਾਜ ਮਿਸਤਰੀ ਦੇ ਹੱਥ ਨਹੀਂ ਲੱਗੇ ਸਗੋਂ ਉਸ ਦੀ ਉਸਾਰੀ ਗੁਰੂ ਸਾਹਿਬ ਨੇ ਖ਼ੁਦ ਅਤੇ ਭਾਈ ਗੁਰਦਾਸ ਜੀ ਤੇ ਬਾਬਾ ਬੁੱਢਾ ਜੀ ਆਦਿ ਗੁਰਸਿੱਖਾਂ ਨੇ ਆਪਣੇ ਹੱਥਾਂ ਨਾਲ ਕੀਤੀ:

ਕਿਸੀ ਰਾਜ ਨਹਿˆ ਹਾਥ ਲਗਾਯੋ। ਬੁੱਢਾ ਔ ਗੁਰਦਾਸ ਬਣਾਯੋ।

(ਗੁ: ਪਾ: 6)

ਦੀਪਮਾਲਾ ਦੇ ਮੇਲੇ ਵਾਲੇ ਦਿਨ ਗੁਰੂ ਸਾਹਿਬ ਪੂਰੀ ਸ਼ਾਨੋ-ਸ਼ੌਕਤ ਨਾਲ ਤਖ਼ਤ ਤੇ ਬਿਰਾਜਮਾਨ ਹੋਏ। ਸੰਗਤਾਂ ਨੇ ਬੇਅੰਤ ਧਨ-ਪਦਾਰਥ ਭੇਟ ਕੀਤਾ। ਗੋਇੰਦਵਾਲ ਤੋਂ ਬਾਬਾ ਮੋਹਣ ਜੀ, ਬਾਬਾ ਮੋਹਰੀ ਜੀ, ਖਡੂਰ ਸਾਹਿਬ ਤੋਂ ਭਾਈ ਦਾਤੂ ਜੀ ਅਤੇ ਕਰਤਾਰਪੁਰ ਤੋਂ ਭਾਈ ਧਰਮ ਚੰਦ ਜੀ ਵਿਸ਼ੇਸ਼ ਰੂਪ ਵਿਚ ਪੁੱਜੇ। ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਨੇ ਕਿਹਾ, "ਅੱਜ ਤੋਂ ਮੇਰੀ ਪਿਆਰੀ ਭੇਟਾ ਚੰਗਾ ਸ਼ਸਤਰ, ਚੰਗਾ ਘੋੜਾ ਤੇ ਚੰਗੀ ਜਵਾਨੀ ਹੋਵੇਗੀ। ਮੇਰੀ ਖੁਸ਼ੀ ਲੈਣੀ ਹੈ ਤਾਂ ਕਸਰਤਾਂ ਕਰੋ, ਘੋੜੇ ਦੀ ਸਵਾਰੀ ਕਰੋ। ਮੈਂ ਤਲਵਾਰ ਇਸੇ ਲਈ ਧਾਰਨ ਕੀਤੀ ਹੈ ਕਿ ਜ਼ਾਲਮ ਜ਼ੁਲਮ ਦੀ ਤਲਵਾਰ ਬੰਦ ਕਰ ਦੇਵੇ। ਸ਼ਸਤਰ ਪਹਿਨਣ ਨਾਲ ਤੁਹਾਡਾ ਡਰ ਜਾਂਦਾ ਰਹੇਗਾ। ਤੁਸੀਂ ਸਿਰ ਉਂਚਾ ਕਰ ਕੇ ਤੁਰੋਗੇ। ਮੌਤ ਦਾ ਡਰ ਨਹੀਂ ਰਹੇਗਾ। ਆਪਣੇ ਖ਼ੂਨ ਨੂੰ ਠੰਡਾ ਨਾ ਹੋਣ ਦਿਉ ਸਗੋਂ ਇਸ ਨੂੰ ਸਦਾ ਖੌਲਦਾ ਰੱਖੋ।"

(ਗੁਰੁ ਭਾਰੀ ਕ੍ਰਿਤ ਪ੍ਰਿੰ. ਸਤਿਬੀਰ ਸਿੰਘ, ਪੰਨਾ 24-25)

ਫਿਰ ਆਪ ਜੀ ਨੇ ਭਾਈ ਗੁਰਦਾਸ ਜੀ ਤੋਂ ਹੁਕਮਨਾਮੇ ਲਿਖਵਾ ਕੇ ਦੂਰ-ਦੁਰਾਡੇ ਸੰਗਤਾਂ ਨੂੰ ਭੇਜੇ ਜਿਨ੍ਹਾਂ ਵਿਚ ਚੰਗਾ ਘੋੜਾ, ਚੰਗਾ ਸ਼ਸਤਰ ਭੇਟਾ ਕਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਹੁਕਮ ਦਿੱਤਾ। ਹੁਣ ਵਾਲੇ ਰਾਮਸਰ ਸਾਹਿਬ ਦੇ ਸਾਹਮਣੇ ਜਿਥੇ ਬਿਬੇਕਸਰ ਸਾਹਿਬ ਹੈ, ਖਾਲੀ ਥਾਂ ਤੇ ਜੰਗੀ ਮਸ਼ਕਾਂ ਹੋਣ ਲੱਗੀਆਂ। ਬੀਰ-ਰਸੀ ਵਾਰਾਂ ਗਾਉਣ ਦੀ ਪਰੰਪਰਾ ਚੱਲੀ ਜਿਸ ਦੇ ਸਭ ਤੋਂ ਪਹਿਲੇ ਢਾਡੀ ਪਿੰਡ ਸੁਰਸਿੰਘ ਦੇ ਨੱਥਾ ਤੇ ਅਬਦੁੱਲਾ ਸਨ ਜਿਨ੍ਹਾਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਵਾਰ ਗਾਈ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਪੱਗ ਦੀ ਸ਼ਾਨ ਅੱਗੇ ਜਹਾਂਗੀਰ ਦੀ ਪੱਗ ਕੀ ਹੈ?

ਗੁਰੂ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਵਾਰਾਂ ਵਿਚੋਂ ਨੌਂ ਵਾਰਾਂ ਨੂੰ ਜੰਗੀ ਧੁਨਾਂ ਉਂਤੇ ਗਾਉਣ ਦੀ ਪਰੰਪਰਾ ਤੋਰੀ ਜੋ ਆਪ ਜੀ ਦੀ ਇਕ ਅਦੁੱਤੀ ਦੇਣ ਕਹੀ ਜਾ ਸਕਦੀ ਹੈ। ਸਿੱਖ ਸੂਰਬੀਰਾਂ ਦੀ ਗਿਣਤੀ ਵਧ ਜਾਣ ਕਾਰਨ ਪੰਜ ਜਥਿਆਂ ਵਿਚ ਵੰਡ ਕਰ ਦਿੱਤੀ ਗਈ। ਪੰਜ ਜਥੇਦਾਰ ਭਾਈ ਜੇਠਾ ਜੀ, ਭਾਈ ਲੰਗਾਹ ਜੀ, ਭਾਈ ਪਿਰਾਣਾ ਜੀ, ਭਾਈ ਬਿਧੀ ਚੰਦ ਜੀ ਤੇ ਭਾਈ ਪੈੜਾ ਜੀ ਹੋਏ। ਆਪ ਜੀ ਕੋਲ ਇਕ ਪੈਂਦੇ ਖਾਂ ਨਾਮ ਦਾ ਬਹਾਦਰ ਪਠਾਣ ਵੀ ਸੀ ਜਿਸ ਦੀ ਆਪ ਜੀ ਨੇ ਯਤੀਮ ਜਾਣ ਕੇ ਚੰਗੀ ਪਰਵਰਿਸ਼ ਕੀਤੀ। ਉਸ ਵਿਚ ਬਹੁਤ ਸਰੀਰਕ ਬਲ ਸੀ। ਉਹ ਬੌਲਦ, ਸੰਢੇ ਨਾਲ ਘੁਲਦਾ ਹੋਇਆ ਉਨ੍ਹਾਂ ਨੂੰ ਪਛਾੜ ਦਿੰਦਾ ਸੀ। ਉਸ ਦੇ ਕਰਤੱਬ ਵੇਖ ਕੇ ਗੁਰੂ ਸਾਹਿਬ ਬਹੁਤ ਖੁਸ਼ ਹੁੰਦੇ।

1609 ਈ. ਵਿਚ ਲੋਹਗੜ੍ਹ ਕਿਲ੍ਹੇ ਦੀ ਉਸਾਰੀ ਕਰਵਾਈ, ਉਥੇ ਜੰਗੀ ਸਾਮਾਨ ਰੱਖਿਆ ਗਿਆ। ਧਰਮ ਦੀ ਰੱਖਿਆ ਲਈ ਫੌਜ ਤਿਆਰ ਹੋ ਗਈ। ਅੰਮ੍ਰਿਤਸਰ ਸਿੱਖਾਂ ਦਾ ਕੇਂਦਰ ਤਾਂ ਸੀ ਹੀ, ਹੁਣ ਪਨਾਹਗਾਹ ਵੀ ਬਣ ਗਿਆ। ਸਰਕਾਰ ਇਨ੍ਹਾਂ ਗੱਲਾਂ ਤੋਂ ਅਵੇਸਲੀ ਨਹੀਂ ਸੀ। ਇਕ-ਇਕ ਦਿਨ ਦੀ ਖ਼ਬਰ ਬਾਦਸ਼ਾਹ ਤਕ ਪੁੱਜ ਰਹੀ ਸੀ।

ਗੁਰੂ ਸਾਹਿਬ ਦਾ ਤਖ਼ਤ ਬਣਾਉਣਾ, ਇਨਸਾਫ਼ ਕਰਨੇ, ਫ਼ੌਜੀ ਜੰਗੀ ਸਾਮਾਨ ਇਕੱਠਾ ਕਰਨਾ ਆਦਿ ਤੋਂ ਹਕੂਮਤ ਨੂੰ ਡਰ ਭਾਸਣ ਲੱਗਾ। ਉਹ ਗੁਰੂ ਸਾਹਿਬ ਨੂੰ ਕਿਸੇ ਬਹਾਨੇ ਗ੍ਰਿਫ਼ਤਾਰ ਕਰਨ ਦੇ ਮੌਕੇ ਲੱਭਣ ਲੱਗੇ। ਸੋ ਤਖ਼ਤ ਬਣਾਉਣਾ ਹੀ ਬਹਾਨਾ ਕਾਫ਼ੀ ਹੋਣ ਕਾਰਨ ਗੁਰੂ ਸਾਹਿਬ ਨੂੰ ਦਿੱਲੀ ਗਿਆਂ ਹੋਇਆਂ ਨੂੰ ਵਿਸਾਹਘਾਤ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਆਪ ਜੀ ਨੂੰ ਪਹਿਲਾਂ ਆਗਰੇ ਅਤੇ ਫਿਰ ਗਵਾਲੀਅਰ ਦੇ ਕਿਲ੍ਹੇ ਵਿਚ ਪਹੁੰਚਾ ਦਿੱਤਾ ਗਿਆ, ਜਿਥੇ ਪਹਿਲਾਂ ਹੀ ਬਵੰਜਾ ਰਾਜਪੂਤ ਹਿੰਦੂ ਰਾਜੇ ਕੈਦ ਵਿਚ ਸਨ।

ਜਦੋਂ ਸਿੱਖ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਗ੍ਰਿਫ਼ਤਾਰ ਹੋਣ ਦਾ ਪਤਾ ਲੱਗਾ ਤਾਂ ਘਬਰਾਹਟ ਤੇ ਰੋਸ ਹੋਣਾ ਕੁਦਰਤੀ ਸੀ। ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਸਥਿਤੀ ਨੂੰ ਸੰਭਾਲਦਿਆਂ ਚੌਂਕੀਆਂ ਕੱਢਣੀਆਂ ਸ਼ੁਰੂ ਕੀਤੀਆਂ। ਕੁਝ ਚੌਂਕੀਆਂ ਪੰਜਾਬ ਦੇ ਪਿੰਡਾਂ ਵਿਚ ਭੇਜੀਆਂ ਗਈਆਂ। ਇਕ ਸਿੱਖ ਦੇ ਹੱਥ ਵਿਚ ਬਲਦੀ ਮਸ਼ਾਲ ਹੁੰਦੀ ਤੇ ਦੂਸਰੇ ਦੇ ਹੱਥ ਨਿਸ਼ਾਨ ਸਾਹਿਬ। ਬਾਬਾ ਬੁੱਢਾ ਜੀ ਆਪ ਬਿਰਧ ਅਵਸਥਾ ਵਿਚ ਚੌਂਕੀ ਕੱਢਦੇ ਰਹੇ। ਇਹ ਪਿਰਤ ਬਾਬਾ ਜੀ ਨੇ ਹੀ ਸ਼ੁਰੂ ਕੀਤੀ ਜੋ ਹੁਣ ਤਕ ਚੱਲ ਰਹੀ ਹੈ। ਵਜ਼ੀਰ ਖਾਂ, ਸਾਈਂ ਮੀਆਂ ਮੀਰ, ਨਿਜ਼ਾਮੁਦੀਨ ਔਲੀਆ ਸੁਲਾਹਕੁਲ ਜਿਹੇ ਮੁਸਲਮਾਨ ਜੋ ਗੁਰੂ ਸਾਹਿਬ ਜੀ ਦਾ ਸਤਿਕਾਰ ਕਰਦੇ ਸਨ, ਨੇ ਗੁਰੂ ਸਾਹਿਬ ਨੂੰ ਰਿਹਾਅ ਕਰਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਅੰਤ 1612 ਈ. ਨੂੰ ਗੁਰੂ ਸਾਹਿਬ ਬਾਕੀ ਬਵੰਜਾ ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਉਪਰੰਤ ਅੰਮ੍ਰਿਤਸਰ ਪੁੱਜੇ। ਸਿੱਖ ਰਵਾਇਤ ਅਨੁਸਾਰ ਗੁਰੂ ਜੀ ਦੀਵਾਲੀ ਵਾਲੇ ਦਿਨ ਪੁੱਜੇ ਤੇ ਸਾਰੇ ਸ਼ਹਿਰ ਵਿਚ ਵਿਚ ਖੁਸ਼ੀ ਦੀ ਦੀਪਮਾਲਾ ਕੀਤੀ ਗਈ।

ਅੰਮ੍ਰਿਤਸਰ ਪੁੱਜਣ ਉਪਰੰਤ ਫਿਰ ਨਿੱਤ ਕਰਮ ਸ਼ੁਰੂ ਕਰ ਦਿੱਤੇ। ਅਕਾਲ ਬੁੰਗੇ ਦੇ ਲਾਗੇ ਖੂਹ ਤੇ ਬਾਗ਼ ਲਗਵਾਇਆ। ਅੰਮ੍ਰਿਤਸਰ ਸ਼ਹਿਰ ਦੇ ਦੁਆਲੇ ਪੱਕੀ ਫਸੀਲ ਉਸਾਰੀ ਗਈ।

ਲਾਹੌਰ ਦੇ ਕਾਜ਼ੀ ਰੁਸਤਮ ਖਾਂ ਦੀ ਧੀ ਕੌਲਾਂ ਜੋ ਸਾਈਂ ਮੀਆਂ ਮੀਰ ਜੀ ਦੀ ਮੁਰੀਦ ਬਣ ਗਈ ਸੀ ਅਤੇ ਰਾਤ-ਦਿਨ ਖ਼ੁਦਾ ਦੀ ਬੰਦਗੀ ਵਿਚ ਲੱਗੀ ਰਹਿੰਦੀ ਸੀ, ਨੂੰ ਕਾਫ਼ਰ ਹੋ ਗਈ ਸਮਝ ਕੇ ਪਿਤਾ ਨੇ ਸਖ਼ਤ ਨਾਰਾਜ਼ਗੀ ਦਰਸਾਈ ਅਤੇ ਕਤਲ ਕਰ ਦੇਣ ਦਾ ਡਰਾਵਾ ਵੀ ਦਿੱਤਾ। ਸਾਈਂ ਮੀਆਂ ਮੀਰ ਜੀ ਦੀ ਬੇਨਤੀ ਨੂੰ ਮੰਨ ਕੇ ਗੁਰੂ ਜੀ ਨੇ ਕੌਲਾਂ ਨੂੰ ਪਨਾਹ ਬਖਸ਼ੀ ਅਤੇ ਇਕ ਵੇਰ ਉਸ ਵੱਲੋਂ ਕਿਸੇ ਸਦੀਵੀ ਯਾਦਗਾਰ ਦੀ ਇੱਛਾ ਜ਼ਾਹਰ ਕੀਤੇ ਜਾਣ ਉਂਤੇ ਗੁਰੂ ਜੀ ਨੇ ਸੰਮਤ 1681 ਵਿਚ ਇਕ ਤਾਲ ਬਣਾਉਣਾ ਆਰੰਭਿਆ ਜੋ ਸੰਮਤ 1684 ਵਿਚ ਮੁਕੰਮਲ ਹੋਇਆ। ਇਸ ਸਰੋਵਰ ਨੂੰ ਗੁਰੂ ਸਾਹਿਬ ਨੇ ਕੌਲਸਰ ਦਾ ਨਾਮ ਦਿੱਤਾ, ਜੋ ਗੁਰਦੁਆਰਾ ਬਾਬਾ ਅਟੱਲ ਸਾਹਿਬ ਜੀ ਦੇ ਪਾਸ ਹੀ ਵਾਕਿਆ ਹੈ।

ਇੰਜ ਹੀ ਗੁਰੂ ਸਾਹਿਬ ਨੇ ਰਾਮਸਰ ਸਾਹਿਬ ਦੇ ਨਜ਼ਦੀਕ ਬਿਬੇਕਸਰ ਸਾਹਿਬ ਦੀ ਉਸਾਰੀ ਸੰਮਤ 1685 ਵਿਚ ਕਰਵਾਈ।

ਇਸ ਤਰ੍ਹਾਂ ਅੰਮ੍ਰਿਤਸਰ ਪੰਜਾਂ ਸਰੋਵਰਾਂ ਦਾ ਪਵਿੱਤਰ ਸ਼ਹਿਰ ਬਣ ਗਿਆ। ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਜੀਵਨ-ਕਾਲ ਵਿਚ ਚਾਰ ਯੁੱਧ ਲੜੇ; ਪਹਿਲਾ ਅੰਮ੍ਰਿਤਸਰ 1628 ਈ. ਵਿਚ, ਦੂਜਾ 1630 ਈ. ਵਿਚ ਸ੍ਰੀ ਹਰਿਗੋਬਿੰਦਪੁਰ, ਤੀਜਾ 1632 ਈ. ਵਿਚ ਗੁਰੂਸਰ ਮਹਿਰਾਜ ਦੇ ਸਥਾਨ ਤੇ ਅਤੇ ਚੌਥਾ ਕਰਤਾਰਪੁਰ ਨਗਰ ਵਿਚ 1634 ਨੂੰ। ਚਾਰੇ ਯੁੱਧਾਂ ਵਿਚ ਗੁਰੂ ਜੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਜੀਵਨ-ਕਾਲ ਦੇ ਅੰਤਲੇ ਵਰ੍ਹਿਆਂ ਵਿਚ ਕੀਰਤਪੁਰ ਨਗਰ ਵਸਾਇਆ। ਆਪ ਜੀਵਨ ਦੇ ਅੰਤਲੇ ਸੁਆਸਾਂ ਤਕ ਸਿੱਖ ਧਰਮ ਦਾ ਪ੍ਰਚਾਰ ਕਰਦੇ ਰਹੇ। ਭੁੱਲਿਆਂ-ਭਟਕਿਆਂ ਨੂੰ ਸਤਿਗੁਰੂ, ਗੁਰੂ ਨਾਨਕ ਪਾਤਸ਼ਾਹ ਦੇ ਦੱਸੇ ਰਾਹ ਤੇ ਪਾਉਂਦੇ ਰਹੇ। ਆਪ ਜੀ ਖ਼ੁਦ ਨਾਮ-ਬਾਣੀ ਦੇ ਰਸੀਏ, ਸ਼ੁੱਧ ਬਾਣੀ ਪੜ੍ਹਨ-ਸੁਣਨ ਦੇ ਤੀਬਰ ਇੱਛਾਵਾਨ ਤੇ ਮਹਾਨ ਚਿੰਤਕ ਸਨ। ਆਪਣਾ ਅੰਤਮ ਸਮਾਂ ਨੇੜੇ ਜਾਣ ਕੇ ਆਪ ਨੇ ਗੁਰੂਤਾ ਆਪਣੇ ਪੋਤਰੇ ਸ੍ਰੀ ਹਰਿਰਾਇ ਸਾਹਿਬ ਨੂੰ ਹਰ ਪ੍ਰਕਾਰ ਯੋਗ ਜਾਣ ਕੇ ਹਵਾਲੇ ਕਰ ਦਿੱਤੀ ਅਤੇ 3 ਮਾਰਚ 1644 ਨੂੰ ਕੀਰਤਪੁਰ ਸਾਹਿਬ ਵਿਖੇ ਜੋਤੀ-ਜੋਤਿ ਸਮਾ ਗਏ। ਆਪ ਜੀ ਦਾ ਸਸਕਾਰ ਸਮੂਹ ਸਿੱਖ ਸੰਗਤਾਂ ਨੇ ਸੇਜਲ ਨੇਤਰਾਂ ਨਾਲ ਸਤਲੁਜ ਦੇ ਕੰਢੇ ਕੀਤਾ, ਜਿਥੇ ਹੁਣ ਗੁਰਦੁਆਰਾ ਪਤਾਲਪੁਰੀ ਸਾਹਿਬ ਸੁਸ਼ੋਭਿਤ ਹੈ।

ਬੀਬੀ ਅਮਰਜੀਤ ਕੌਰ ਇਬਨ ਦੇ ਧੰਨਵਾਦ ਸਹਿਤ ਗੁਰਮਤ ਪ੍ਰਕਾਸ਼ ਵਿਚ ਲੇਖ ਤੇ ਅਧਾਰਿਤ

ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਰੂਪਮਾਨ ਕਰਨਾ ਬਹੁਤ ਅਸੰਭਵ ਹੈ। ਉਨ੍ਹਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਰੂਪਮਾਨ ਨਹੀਂ ਕੀਤਾ ਜਾ ਸਕਦਾ। ਇਸ ਦਾ ਥੋੜ੍ਹਾ ਜਿਹਾ ਅਨੁਭਵ ਹੀ ਹੋ ਸਕਦਾ ਹੈ। ਭਾਈ ਗੁਰਦਾਸ ਜੀ ਨੇ ਆਪਣੀ ਪਹਿਲੀ ਵਾਰ ਦੀ ਅਠਤਾਲੀਵੀਂ ਪਉੜੀ ਵਿਚ ਗੁਰੂ ਹਰਿਗੋਬਿੰਦ ਸਾਹਿਬ ਬਾਰੇ ਲਿਖਿਆ ਹੈ:

ਪੰਜਿ ਪਿਆਲੇ ਪੰਜਿ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ।

ਅਰਜਨੁ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ।

ਚਲੀ ਪੀੜੀ ਸੋਢੀਆ ਰੂਪੁ ਦਿਖਾਵਣਿ ਵਾਰੋ ਵਾਰੀ।

ਦਲਿਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ।

"ਪੰਜਿ ਪਿਆਲੇ" ਤੋਂ ਭਾਵ ਹੈ ਪੰਜ ਸ਼ੁਭ ਗੁਣ: ਸਤਿ, ਸੰਤੋਖ, ਦਇਆ, ਧਰਮ ਤੇ ਧੀਰਜ।

"ਪੰਜਿ ਪੀਰ" ਦੇ ਅਰਥ ਹਨ : ਗੁਰੂ ਨਾਨਕ ਸਾਹਿਬ ਤੋਂ ਗੁਰੂ ਅਰਜਨ ਦੇਵ ਜੀ ਤਕ ਹੋਏ ਪੰਜ ਸਿੱਖ ਗੁਰੂ ਸਾਹਿਬਾਨ।

"ਦਲਿਭੰਜਨ, ਗੁਰੁ ਸੂਰਮਾ, ਵਡ ਜੋਧਾ ਬਹੁ ਪਰਉਪਕਾਰੀ" ਭਾਵ ਗੁਰੂ ਹਰਿਗੋਬਿੰਦ ਸਾਹਿਬ ਸਿਫ਼ਤਾਂ ਤੇ ਵਿਸ਼ੇਸ਼ਤਾਵਾਂ ਦੇ ਪ੍ਰਤੀਕ ਹਨ।

"ਅਰਜਨੁ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ" ਤੋਂ ਭਾਵ ਹੈ ਕਿ ਗੁਰੂ ਅਰਜਨ ਸਾਹਿਬ ਤੇ ਗੁਰੂ ਹਰਿਗੋਬਿੰਦ ਸਾਹਿਬ ਇਕੋ ਜੋਤਿ ਦੇ ਸਰੂਪ ਸਨ। ਸਰੀਰਾਂ ਵਿਚ ਹੀ ਭੇਦ ਸੀ। ਜੋਤਿ ਇਕੋ ਸੀ।

ਸੰਸਾਰ ਵਿਚ ਸਦਾ ਦੋ ਗੁਣਾਂ ਦੀ ਪੂਜਾ ਹੁੰਦੀ ਆਈ ਹੈ: ਸਿਮਰਨ ਤੇ ਰਾਜਸੀ ਤਾਕਤ। ਗੁਰੂ ਅਰਜਨ ਦੇਵ ਜੀ ਨੇ ਪਹਿਲੇ ਗੁਣ ਨੂੰ ਸਿਖਰ ਤੇ ਪੁਚਾ ਦਿੱਤਾ ਸੀ। ਤੱਤੀ ਲੋਹ ਤੇ ਬਹਿ ਕੇ ਵੀ ਸ਼ਾਂਤ ਰਹਿਣਾ ਤੇ ਸਿਮਰਨ ਕਰਨਾ, ਇਹ ਸਿਮਰਨ ਦੀ ਸਿਖਰਲੀ ਹੱਦ ਸੀ। ਇਸ ਕੁਰਬਾਨੀ ਦਾ ਸਭ ਤੇ ਬਹੁਤ ਅਸਰ ਪਿਆ। ਦੂਸਰਾ ਗੁਣ ਰਾਜ-ਬਲ ਸੀ। ਪਹਿਲੇ ਗੁਣ ਦੇ ਕਾਰਨ ਗੁਰੂ ਸਾਹਿਬਾਨ ਦਾ ਬਹੁਤ ਸਤਿਕਾਰ ਸੀ ਤੇ ਦੂਸਰੀ ਸ਼ਕਤੀ ਦੇ ਕਾਰਨ ਜਨਤਾ ਮੁਗਲਾਂ ਦੀ ਸਰਕਾਰ ਅੱਗੇ ਝੁਕਦੀ ਸੀ। ਗੁਰੂ ਅਰਜਨ ਦੇਵ ਜੀ ਚਾਹੁੰਦੇ ਸਨ ਕਿ ਸਿੱਖ ਦੂਸਰੇ ਮਨੁੱਖ ਸਾਹਮਣੇ ਅਕਾਰਨ ਹੀ ਝੁਕਣ ਵਾਲਾ ਸੁਭਾਉ ਬਦਲ ਲੈਣ। ਇਸ ਵਾਸਤੇ ਉਨ੍ਹਾਂ ਨੇ ਸਾਹਿਬਜ਼ਾਦੇ ਹਰਿਗੋਬਿੰਦ ਜੀ ਨੂੰ ਧਾਰਮਿਕ ਵਿਦਿਆ ਦੇ ਨਾਲ-ਨਾਲ ਸ਼ਸਤਰ ਵਿਦਿਆ ਦਾ ਅਭਿਆਸ ਵੀ ਕਰਨ ਲਈ ਕਿਹਾ।

ਛੇਵੇਂ ਗੁਰੂ, ਗੁਰੂ ਹਰਿਗੋਬਿੰਦ ਸਾਹਿਬ 19 ਜੂਨ 1595 ਮੁਤਾਬਕ ਹਾੜ ਵਦੀ 7, 21 ਹਾੜ ਸੰਮਤ 1652 ਬਿ. ਨੂੰ ਨਗਰ ਵਡਾਲੀ ਵਿਖੇ ਪ੍ਰਗਟ ਹੋਏ। ਇਸ ਕਰਕੇ ਉਸ ਨਗਰ ਨੂੰ ਗੁਰੂ ਕੀ ਵਡਾਲੀ ਕਿਹਾ ਜਾਂਦਾ ਹੈ।

ਜਦੋਂ ਗੁਰੂ ਅਰਜਨ ਦੇਵ ਜੀ ਲਾਹੌਰ ਜਾਣ ਲੱਗੇ, ਉਨ੍ਹਾਂ ਨੇ ਸੰਗਤ ਵਿਚ ਐਲਾਨ ਕਰ ਦਿੱਤਾ ਸੀ ਕਿ ਉਨ੍ਹਾਂ ਪਿੱਛੋਂ ਗੁਰਿਆਈ ਦਾ, ਗੱਦੀ ਦਾ ਮਾਲਕ ਸਾਹਿਬਜ਼ਾਦਾ ਹਰਿਗੋਬਿੰਦ ਹੈ। ਸੋ 25 ਮਈ 1606 ਈ. ਐਤਵਾਰ ਜੇਠ ਵਦੀ 14 ਮਿਤੀ 28 ਜੇਠ ਸੰਮਤ 1663 ਬਿ: ਨੂੰ ਬਾਬਾ ਬੁੱਢਾ ਜੀ ਨੇ ਸ੍ਰੀ ਹਰਿਗੋਬਿੰਦ ਜੀ ਨੂੰ ਗੱਦੀ ਤੇ ਬਿਠਾ ਕੇ ਗੁਰਿਆਈ ਦਾ ਤਿਲਕ ਦਿੱਤਾ। ਉਸ ਵੇਲੇ ਗੁਰੂ ਹਰਿਗੋਬਿੰਦ ਜੀ ਦੀ ਉਮਰ 10 ਸਾਲ, 10 ਮਹੀਨੇ ਦੇ ਕਰੀਬ ਸੀ। ਗੁਰਿਆਈ ਦੀ ਗੱਦੀ ਤੇ ਬੈਠਣ ਲੱਗਿਆਂ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਦੋ ਤਲਵਾਰਾਂ ਪੇਸ਼ ਕਰਨ ਲਈ ਕਿਹਾ। ਇਕ ਸੱਜੇ ਪਾਸੇ ਪਹਿਨੀ ਤੇ ਦੂਜੀ ਖੱਬੇ ਪਾਸੇ। ਉਨ੍ਹਾਂ ਫ਼ੁਰਮਾਇਆ ਕਿ ਅਸੀਂ ਇਹ ਦੋ ਤਲਵਾਰਾਂ ਗੁਰੂ ਅਰਜਨ ਦੇਵ ਜੀ ਦੀ ਆਗਿਆ ਅਨੁਸਾਰ ਹੀ ਪਹਿਨੀਆਂ ਹਨ ਜਿਨ੍ਹਾਂ ਵਿਚ ਇਕ ਮੀਰੀ ਦੀ ਪ੍ਰਤੀਕ ਹੈ ਤੇ ਦੂਜੀ ਪੀਰੀ ਦੀ। ਇਸ ਦਾ ਵਰਣਨ ਢਾਡੀ ਅਬਦੁਲਾ ਨੇ ਇਸ ਤਰ੍ਹਾਂ ਕੀਤਾ ਹੈ:

ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ।

ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰੀ ਦੀ।

ਗੁਰੂ-ਘਰ ਵਿਚ ਇਹ ਦੋਵੇਂ ਸ਼ਕਤੀਆਂ ਸੰਤ-ਬਲ ਤੇ ਰਾਜ-ਬਲ ਇਕੱਠੇ ਕੰਮ ਕਰਨਗੇ। ਚੰਗਾ ਸੰਤ ਹੀ ਚੰਗਾ ਸਿਪਾਹੀ ਹੋ ਸਕਦਾ ਹੈ ਤੇ ਚੰਗਾ ਸਿਪਾਹੀ ਹੀ ਚੰਗਾ ਸੰਤ। ਇਨ੍ਹਾਂ ਤੋਂ ਪਹਿਲਾਂ ਦੋਹਾਂ ਨੂੰ ਇਕੱਠਿਆਂ ਕਰਨ ਦਾ ਕਿਸੇ ਨੇ ਵੀ ਯਤਨ ਨਹੀਂ ਸੀ ਕੀਤਾ ਸਗੋਂ ਇਸ ਦਾ ਵਿਰੋਧ ਕਰਦਿਆਂ ਦੋਹਾਂ ਗੁਣਾਂ ਨੂੰ ਵੱਖ-ਵੱਖ ਰੱਖਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦਾ ਵਿਚਾਰ ਸੀ ਕਿ ਸਿਮਰਨ ਤੇ ਤਲਵਾਰ ਇਕੱਠੀਆਂ ਨਹੀਂ ਰਹਿ ਸਕਦੀਆਂ। ਗੁਰੂ ਸਾਹਿਬ ਨੇ ਫ਼ੁਰਮਾਇਆ ਕਿ ਅੱਜ ਤੋਂ ਸਿੱਖ ਸ਼ਸਤਰ ਵੀ ਪਹਿਨਿਆ ਕਰਨ। ਸਿਮਰਨ ਦੇ ਨਾਲ ਸ਼ਸਤਰ ਅਭਿਆਸ ਵੀ ਕਰਨ। ਅੱਗੋਂ ਤੋਂ ਸਾਡਾ ਧਰਮ ਤੇ ਰਾਜਨੀਤੀ ਇਕ ਹੋਣਗੇ ਪਰ ਇਕ ਸ਼ਕਤੀ ਦੂਸਰੇ ਦੇ ਅਧੀਨ ਨਹੀਂ ਹੋਵੇਗੀ ਸਗੋਂ ਦੋਵੇਂ ਆਪਣੀ-ਆਪਣੀ ਥਾਂ ਸੰਭਾਲਦੀਆਂ ਮਿਲ ਕੇ ਚੱਲਣਗੀਆਂ। ਇਸ ਤਰ੍ਹਾਂ ਗੁਰੂ ਸਾਹਿਬ ਨੇ ਸੰਸਾਰ ਨੂੰ ਨਵਾਂ ਸਿਧਾਂਤ ਦਿੱਤਾ ਕਿ ਧਰਮ ਤੇ ਰਾਜਨੀਤੀ ਮਿਲ ਕੇ ਚੱਲਣ।

ਗੁਰੂ ਹਰਿਗੋਬਿੰਦ ਸਾਹਿਬ ਨੇ ਗੱਦੀ ਨੂੰ ਬਾਦਸ਼ਾਹੀ ਤਖ਼ਤ ਦਾ ਰੂਪ ਦੇ ਦਿੱਤਾ। ਆਪ ਪੰਜ ਸ਼ਸਤਰ ਪਹਿਨ ਕੇ ਸੀਸ ਉੱਪਰ ਬਾਦਸ਼ਾਹਾਂ ਵਾਂਗ ਕਲਗੀ ਸਜਾ ਕੇ ਗੁਰ-ਗੱਦੀ ਉੱਪਰ ਬੈਠਦੇ। ਜੋ ਸਿੱਖ ਸ਼ਸਤਰ ਜਾਂ ਘੋੜਾ ਭੇਟ ਕਰਦਾ, ਮਹਾਰਾਜ ਉਸ ਉੱਤੇ ਬਹੁਤ ਪ੍ਰਸੰਨ ਹੁੰਦੇ ਤੇ ਸਿਮਰਨ ਦੇ ਨਾਲ-ਨਾਲ ਅੰਦਰ ਸ਼ਕਤੀ ਪੈਦਾ ਕਰਨ ਦੀ ਪ੍ਰੇਰਨਾ ਦਿੰਦੇ। ਇਸ ਤੋਂ ਬਾਅਦ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਦੇ ਸਾਹਮਣੇ ਅਕਾਲ ਤਖ਼ਤ ਦੀ ਰਚਨਾ ਕੀਤੀ। ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਦੋਹਾਂ ਦਾ ਆਪਣਾ-ਆਪਣਾ ਮਹੱਤਵ ਹੈ। ਹਰਿਮੰਦਰ ਸਾਹਿਬ ਸਿੱਖੀ ਦਾ ਧਾਰਮਿਕ ਚਿੰਨ੍ਹ ਹੈ ਤਾਂ ਅਕਾਲ ਤਖ਼ਤ ਰਾਜਨੀਤੀ ਦਾ ਪ੍ਰਤੱਖ ਪ੍ਰਮਾਣ। ਇਸ ਤਰ੍ਹਾਂ ਸਿੱਖ ਧਰਮ ਦੇ ਕੇਂਦਰੀ ਧਰਮ ਅਸਥਾਨ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਹੀ ਰਾਜ-ਸ਼ਕਤੀ ਦਾ ਪ੍ਰਤੀਕ, ਜੁਗੋ-ਜੁਗ ਅਟੱਲ, ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਨੂੰ ਬਖ਼ਸ਼ ਦਿੱਤਾ। ਅਕਾਲ ਤਖ਼ਤ ਸਾਹਿਬ ਦੇ ਕੇਸਰੀ ਨਿਸ਼ਾਨ ਸਾਹਿਬ, ਜਿਵੇਂ ਸੁਚੇਤ ਪਹਿਰੇਦਾਰ ਖੜੋਤੇ ਹੋਣ।

ਗੁਰੂ ਹਰਿਗੋਬਿੰਦ ਸਾਹਿਬ ਨੇ ਭਾਈ ਬਿਧੀ ਚੰਦ ਵਰਗੇ ਸੂਰਮਿਆਂ ਦੀ ਨਿਗਰਾਨੀ ਹੇਠ ਗੱਭਰੂਆਂ ਦੀ ਸਿਖਲਾਈ ਦਾ ਪ੍ਰਬੰਧ ਕੀਤਾ। ਇਸ ਤਰ੍ਹਾਂ ਸਿੱਖ ਫ਼ੌਜ ਦੀ ਨੀਂਹ ਰੱਖੀ।

ਸੱਚਾ ਪਾਤਸ਼ਾਹ :

ਦਿੱਲੀ ਵਿਖੇ ਇਕ ਘਾਹੀ ਸਾਰੀ ਦਿਹਾੜੀ ਦੀ ਕਮਾਈ ਇਕ ਟਕਾ ਅਤੇ ਗੁਰੂ ਦੇ ਘੋੜਿਆਂ ਲਈ ਘਾਹ ਦੀ ਪੰਡ ਲਿਆਇਆ। ਦੋ ਕੈਂਪ ਲੱਗੇ ਦੇਖ ਕੇ ਭੁਲੇਖੇ ਨਾਲ ਜਹਾਂਗੀਰ ਦੇ ਕੈਂਪ ਚਲਾ ਗਿਆ। ਚੋਬਦਾਰ ਨੇ ਰੋਕਿਆ ਪਰ ਮੁਸਾਹਿਬਾਂ ਨੇ ਕੋਈ ਫ਼ਰਿਆਦੀ ਸਮਝ ਅੰਦਰ ਜਾਣ ਦਿੱਤਾ। ਘਾਹੀ ਨੇ ਜਾਂਦਿਆਂ ਟਕਾ ਅੱਗੇ ਰੱਖਿਆ ਤੇ ਘਾਹ ਦੀ ਪੰਡ ਸਵੀਕਾਰ ਕਰਨ ਲਈ ਕਿਹਾ ਤੇ ਫਿਰ ਅਰਜੋਈ ਕੀਤੀ ਕਿ ਇਥੇ-ਉਥੇ ਸਹਾਇਤਾ ਕਰਨੀ। ਜਹਾਂਗੀਰ ਨੇ ਜਾਗੀਰ ਲਿਖਾਉਣ ਦੀ ਗੱਲ ਕਹੀ ਤਾਂ ਘਾਹੀ ਨੂੰ ਮਹਿਸੂਸ ਹੋਇਆ ਕਿ ਉਹ ਤਾਂ ਗ਼ਲਤ ਜਗ੍ਹਾ ਤੇ ਆ ਗਿਆ ਹੈ। ਟਕਾ ਉਠਾ ਕੇ ਘਾਹ ਦੀ ਪੰਡ ਚੁੱਕ ਕੇ ਨਾਲ ਦੇ ਕੈਂਪ ਵਿਚ ਆਇਆ ਤੇ ਸ਼ਰਧਾ ਨਾਲ ਗੁਰੂ-ਚਰਨਾਂ ਨੂੰ ਪਕੜ ਕੇ ਰੋ-ਰੋ ਕੇ ਖ਼ਿਮਾ ਮੰਗਣ ਲੱਗਾ ਕਿ ਸੱਚੇ ਪਾਤਸ਼ਾਹ! ਗ਼ਲਤ ਦਰ ਤੇ ਚਲਾ ਗਿਆ ਸੀ। ਜਹਾਂਗੀਰ ਉੱਤੇ ਇਸ ਘਟਨਾ ਦਾ ਡੂੰਘਾ ਅਸਰ ਪਿਆ।

ਪੰਜਾਬ ਦੇ ਲੋਕਾਂ ਵਿਚ ਗੁਰੂ ਸਾਹਿਬ ਦਾ ਅਸਰ ਵਧਦਾ ਮਹਿਸੂਸ ਕਰਦਿਆਂ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਗਵਾਲੀਅਰ ਦੇ ਕਿਲ੍ਹੇ ਵਿਚ ਨਜ਼ਰਬੰਦ ਕਰ ਦਿੱਤਾ। ਨਜ਼ਰਬੰਦੀ ਦੌਰਾਨ ਮਹਾਰਾਜ ਨੂੰ ਜੋ ਰਕਮ ਮਿਲਦੀ ਉਹ ਹੋਰ ਕੈਦੀਆਂ (ਜਿਨ੍ਹਾਂ ਵਿਚ ਕਈ ਰਾਜੇ ਵੀ ਸਨ, ਜੋ ਨਰਕ ਵਾਲਾ ਜੀਵਨ ਬਤੀਤ ਕਰ ਰਹੇ ਸਨ) ਤੇ ਖਰਚ ਕਰ ਦਿੰਦੇ ਸਨ। ਗੁਰਦੇਵ ਦੇ ਜਾਣ ਨਾਲ ਸਾਰਾ ਵਾਤਾਵਰਣ ਹੀ ਬਦਲ ਗਿਆ। ਸਾਈਂ ਮੀਆਂ ਮੀਰ ਜੀ ਜੋ ਕਿ ਹਜ਼ਰਤ ਮੁਹੰਮਦ ਸਾਹਿਬ ਦੇ ਖਲੀਫ਼ਾ ਉਮਰ ਦੀ ਅੰਸ ਵਿਚੋਂ ਸਨ, ਮੁਸਲਮਾਨਾਂ ਵਿਚ ਉਨ੍ਹਾਂ ਦਾ ਬਹੁਤ ਅਸਰ-ਰਸੂਖ ਸੀ। ਉਨ੍ਹਾਂ ਦਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਨਜ਼ਰਬੰਦੀ ਤੋਂ ਰਿਹਾਅ ਕਰਵਾਉਣ ਵਿਚ ਵੱਡਾ ਹੱਥ ਸੀ। ਜਦ ਵਜ਼ੀਰ ਖਾਨ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਰਿਹਾਈ ਦਾ ਹੁਕਮ ਲੈ ਕੇ ਗਵਾਲੀਅਰ ਪੁੱਜਾ ਤਾਂ ਗੁਰੂ ਸਾਹਿਬ ਨੇ ਰਾਜਿਆਂ ਦੀ ਬੇਨਤੀ ਪ੍ਰਵਾਨ ਕਰਦੇ ਹੋਏ ਇਕੱਲਿਆਂ ਰਿਹਾਅ ਹੋਣ ਤੋਂ ਇਨਕਾਰ ਕਰ ਦਿੱਤਾ। ਬਾਦਸ਼ਾਹ ਨੇ ਗੁਰੂ ਸਾਹਿਬ ਦੀ ਜ਼ਮਾਨਤ ਉੱਪਰ ਸਭ ਨੂੰ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ। ਸੋ ਗੁਰੂ ਜੀ ਨੇ ਬਵੰਜਾ ਕਲੀਆਂ ਵਾਲਾ ਖੁੱਲ੍ਹਾ ਚੋਗਾ ਬਣਵਾਇਆ ਤੇ ਉਸ ਦੀ ਇਕ-ਇਕ ਕਲੀ ਉਨ੍ਹਾਂ ਬਵੰਜਾ ਰਾਜਿਆਂ ਦੇ ਹੱਥ ਫੜਾ ਕੇ ਸਭ ਨੂੰ ਲੈ ਕੇ ਹੀ ਕਿਲ੍ਹੇ ਤੋਂ ਬਾਹਰ ਆਏ। ਇਸ ਉਪਕਾਰ ਦਾ ਸਦਕਾ ਲੋਕ ਗੁਰੂ ਮਹਾਰਾਜ ਨੂੰ ਬੰਦੀ ਛੋੜ ਕਹਿਣ ਲੱਗ ਪਏ।

ਬਾਦਸ਼ਾਹ ਨੇ ਚੰਦੂ ਨੂੰ ਮੁਜ਼ਰਮ ਦੀ ਹੈਸੀਅਤ ਵਿਚ ਗੁਰੂ ਜੀ ਦੇ ਹਵਾਲੇ ਕਰ ਦਿੱਤਾ। ਗੁਰੂ ਜੀ ਲਾਹੌਰ ਪਹੁੰਚੇ। ਸਿੱਖਾਂ ਦੇ ਦਿਲਾਂ ਵਿਚ ਚੰਦੂ ਵਿਰੁੱਧ ਬਹੁਤ ਗੁੱਸਾ ਸੀ। ਸੋ ਸਿੱਖਾਂ ਨੇ ਚੰਦੂ ਨੂੰ ਬੁਰੀ ਹਾਲਤ ਚ ਸਾਰੇ ਸ਼ਹਿਰ ਵਿਚ ਫੇਰਿਆ। ਜਦੋਂ ਚੰਦੂ ਉਸ ਭਠਿਆਰੇ ਸਾਹਮਣੇ ਗਿਆ, ਜਿਸ ਨੂੰ ਕਦੇ ਚੰਦੂ ਨੇ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸੀਸ ਵਿਚ ਸੜਦੀ ਰੇਤ ਪਾਉਣ ਵਾਸਤੇ ਮਜਬੂਰ ਕੀਤਾ ਸੀ ਤਾਂ ਭਠਿਆਰਾ ਆਪਣੇ ਕ੍ਰੋਧ ਤੇ ਕਾਬੂ ਨਾ ਪਾ ਸਕਿਆ। ਉਸ ਨੇ ਉਹੀ ਕੜਛਾ (ਜਿਸ ਨਾਲ ਗੁਰੂ ਸਾਹਿਬ ਤੇ ਰੇਤ ਪਾਈ ਸੀ) ਚੰਦੂ ਦੇ ਸਿਰ ਉੱਤੇ ਇੰਨੇ ਜ਼ੋਰ ਨਾਲ ਮਾਰਿਆ ਕਿ ਚੰਦ


ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜਨਮ>